BURNING NEWS✍️RAJESH SHARMA
ਜਲੰਧਰ,7 ਫਰਵਰੀ
ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਵੱਜੋਂ ਚਰਨਜੀਤ ਸਿੰਘ ਚੰਨੀ ਦਾ ਨਾਂਅ ਐਲਾਨੇ ਜਾਣ ਨਾਲ ਪਾਰਟੀ ਵਿੱਚ ਜੋਸ਼ ਭਰ ਗਿਆ ਹੈ । ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ਦਾ ਮੁੱਢ ਬੰਨਣਗੀਆ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਛਾਉਣੀ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਗਟ ਸਿੰਘ ਨੇ ਜਮਸ਼ੇਰ ਖ਼ਾਸ ਤੇ ਜੰਡਿਆਲਾ ਮੰਜ਼ਕੀ ਦੀਆਂ ਵੱਖ-ਵੱਖ ਪੱਤੀਆਂ ਵਿੱਚ ਕੀਤੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕੀਤਾ।ਇੰਨ੍ਹਾਂ ਮੀਟਿੰਗਾਂ ਵਿੱਚ ਕੋਵਿਡ-19 ਦੀਆਂ ਹਦਾਇਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।
ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੋਢਿਆ ‘ਤੇ ਇੰਨ੍ਹਾਂ ਚੋਣਾਂ ਦੀ ਵੱਡੀ ਜੁੰਮੇਵਾਰੀ ਰਹੇਗੀ ਕਿਉਂਕਿ ਵੋਟਾਂ ਪੁਆਉਣ ਵਿੱਚ ਨੌਜਵਾਨ ਹਮੇਸ਼ਾ ਹੀ ਮੋਹਰੀ ਭੂਮਿਕਾ ਨਿਭਾਉਂਦੇ ਆ ਰਹੇ ਹਨ।ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਹੁਤ ਹੀ ਨਿਰਣਾਇਕ ਭੂਮਿਕਾ ਨਿਭਾਉਣਗੀਆਂ ਕਿਉਂਕਿ ਇੰਨ੍ਹਾਂ ਚੋਣਾਂ ਨੇ ਹੀ 2024 ਦੀਆਂ ਲੋਕ ਸਭਾ ਚੋਣਾਂ ਦਾ ਮੁੱਢ ਬੰਨਣਾ ਹੈ ਤੇ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਹੈ।ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚੋਂ ਕਾਂਗਰਸ ਦੇ ਜਿੱਤਣ ਨਾਲ ਹੀ ਕੇਂਦਰ ਵਿੱਚੋਂ ਮੋਦੀ ਸਰਕਾਰ 2024 ਦੀਆਂ ਚੋਣਾਂ ਵਿੱਚ ਲੱਭਣੀ ਨਹੀਂ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਹਮੇਸ਼ਾ ਹੀ ਸਮਾਜ ਵਿੱਚ ਨਫ਼ਰਤ ਪੈਦਾ ਕਰਕੇ ਤੇ ਲੋਕਾਂ ਵਿੱਚ ਵੰਡੀਆਂਮ ਪਾ ਕੇ ਰਾਜਨੀਤੀ ਕਰਦੀ ਆ ਰਹੀ ਹੈ ਜਦ ਕਿ ਪੰਜਾਬ ਵਿੱਚ ਕਦੇਂ ਵੀ ਲੋਕਾਂ ਨੇ ਫਿਰਕੂ ਸਿਆਸਤ ਨੂੰ ਸੂਬੇ ਵਿੱਚ ਭਾਰੂ ਨਹੀਂ ਹੋਣ ਦਿੱਤਾ।ਪਰਗਟ ਸਿੰਘ ਨੇ ਕਿਹਾ ਕਿ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ ‘ਤੇ ਚਲੇ ਕਿਸਾਨ ਅੰਦੋਲਨ ਦੌਰਾਨ ਜਿਹੜੇ 700 ਤੋਂ ਵੱਧ ਕਿਸਾਨਾਂ ਦੀ ਸ਼ਾਹਦਤ ਹੋਈ ਹੈ ਉਸ ਲਈ ਭਾਜਪਾ ਸਿੱਧੇ ਤੌਰ ‘ਤੇ ਜੁੰਮੇਵਾਰ।ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇਂ ਵੀ ਵੋਟ ਨਹੀਂ ਪਾਉਣਗੇ।
ਸਾਬਕਾ ਉਲੰਪੀਅਨ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਖਿਡਾਰੀ ਵਾਲੇ ਜੀਵਨ ਤੋਂ ਹਮੇਸ਼ਾਂ ਹੀ ਟੀਮ ਵਿੱਚ ਰਹਿ ਕੇ ਕੰਮ ਕਰਨਾ ਸਿੱਖਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ 111 ਦਿਨਾਂ ਦੀ ਕਾਂਗਰਸ ਸਰਕਾਰ ਨੇ ਜਿਹੜੇ ਕੰਮ ਕਰਕੇ ਦਿਖਾਏ ਹਨ ਉਹ ਇਤਿਹਾਸਕ ਹੋ ਨਿਬੜੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਅਗਲੇ ਪੰਜ ਸਾਲ ਕੰਮ ਕਰਨ ਦਾ ਇੱਕ ਹੋਰ ਮੌਕਾ ਜਰੂਰ ਦੇਣਗੇ।ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਤਾਂ ਕਾਂਗਰਸ ਦੇ ਸਨ ਪਰ ਉਹ ਕੰਮ ਭਾਜਪਾ ਲਈ ਕਰ ਰਹੇ ਸਨ।ਇਹ ਇੱਕ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਸੀ। ਇਸੇ ਲਈ ਸੂਬੇ ਦੇ ਲੋਕ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਮੂੰਹ ਨਹੀਂ ਲਾ ਰਹੇ।ਪਰਗਟ ਸਿੰਘ ਨੇ ਦਾਅਵਾ ਕੀਤਾ ਕਿ ਦੋਆਬੇ ਵਿੱਚੋਂ ਆਮ ਆਦਮੀ ਪਾਰਟੀ ਨੂੰ ਇੱਕ ਵੀ ਸੀਟ ਨਹੀਂ ਮਿਲਣੀ ।
ਪਰਗਟ ਸਿੰਘ ਨੂੰ ਜਲੰਧਰ ਸ਼ਹਿਰ ਦੇ ਵਾਰਡ ਨੰਬਰ 30 ਵਿੱਚ ਬੂਟਾ ਪਿੰਡ ਵਿਖੇ ਸਿੱਕਿਆਂ ਨਾਲ ਤੋਲਿਆ ਗਿਆ। ਉਥੇ ਦੇ ਵੋਟਰਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਗਰੀਬਾਂ ਦੀ ਬਾਂਹ ਫੜੀ ਹੈ ਅਤੇ ਕਾਂਗਰਸ ਪਾਰਟੀ ਨੂੰ ਬਹੁਮਤ ਦੁਆ ਕੇ ਸੱਤਾ ਵਿੱਚ ਦੁਬਾਰਾ ਲਿਆਂਦਾ ਜਾਵੇਗਾ। ਇਸ ਮੌਕੇ ਤੇ ਪਰਗਟ ਸਿੰਘ ਨੇ ਜਲੰਧਰ ਕੈਂਟ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿੰਨਾ ਪਿਆਰ ਹਲਕੇ ਦੇ ਲੋਕਾਂ ਵਲੋਂ ਦਿੱਤਾ ਜਾ ਰਿਹਾ ਹੈ ਉਸ ਲਈ ਮੈਂ ਹਮੇਸ਼ਾਂ ਰਿਣੀ ਰਹਾਂਗਾ।