ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਝਟਕਾ, ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

BURNING NEWS✍️RAJESH SHARMA 

ਜਲੰਧਰ ਕੈਂਟ ਵਿੱਚ ਕਾਂਗਰਸ ਉਮੀਦਵਾਰ ਦਾ ਕਾਫਲਾ ਕਾਫੀ ਵੱਡਾ ਹੁੰਦਾ ਜਾ ਰਿਹਾ ਹੈ। ਪਰਗਟ ਸਿੰਘ ਦੇ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਪਰਿਵਾਰ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਦੀਪ

 

ਨਗਰ ਅਤੇ ਜਲੰਧਰ ਕੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜਲੰਧਰ ਕੈਂਟ ਤੋਂ ਸੀਨੀਅਰ ਕਾਂਗਰਸ ਆਗੂ ਸ਼ਿਵਮ ਸ਼ਰਮਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਹਿਲ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਇਸਦੇ ਨਾਲ ਨਾਲ ਜਲੰਧਰ ਕੈਂਟ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਟਿੰਕਾ ਅਤੇ ਦੀਪ ਨਗਰ ਤੋਂ ਦੀਪੂ ਅਤੇ ਕੁਲਦੀਪ ਮਹਿਤਾ ਨੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਤੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਲਈ ਘਾਤਕ ਸਾਬਤ ਹੋ ਰਹੀ ਹੈ ਕਿਉਂਕਿ ਇਹ ਪਾਰਟੀ ਧੱਕੇ ਵਾਲੀ ਰਾਜਨੀਤੀ ਤੇ ਉਤਾਰੂ ਹੋ ਚੁੱਕੀ ਹੈ। ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਰੈਲੀ ਵਿੱਚ ਪਹੁੰਚਣ ਤੋਂ ਰੋਕਣ ਲਈ ਜੋ ਹੱਥਕੰਡੇ ਅਪਣਾਏ ਗਏ, ਉਨ੍ਹਾਂ ਦੀ ਲੋਕਤੰਤਰ ਵਿੱਚ ਕੋਈ ਜਗ੍ਹਾ ਨਹੀਂ ਹੈ। ਭਾਰਤੀ ਜਨਤਾ ਪਾਰਟੀ ਵਲੋਂ ਜੋ ਤਰੀਕੇ ਅਪਣਾਏ ਜਾ ਰਹੇ ਹਨ ਉਨ੍ਹਾਂ ਦਾ ਹਰ ਪੰਜਾਬੀ ਮੂੰਹ ਤੋੜ ਜਵਾਬ ਦੇਣਗੇ। ਪਰਗਟ ਸਿੰਘ ਨੇ ਅੱਜ ਦੀਪ ਨਗਰ, ਜਮਸ਼ੇਰ. ਕੰਗਨੀਵਾਲ, ਕੁੱਕੜ ਪਿੰਡ, ਕੋਟ ਕਲਾਂ, ਮੂਨ ਪੁਰ, ਸਾਬੋਵਾਲ, ਗੜ੍ਹਾ, ਜੋਤੀ ਨਗਰ, ਮਾਡਲ ਟਾਊਨ, ਗਰੀਨ ਵੁੱਡ ਐਵਨਿਓ, ਬੂਟਾ ਪਿੰਡ, ਖੁਰਲਾ ਕਿੰਗਰਾ ਅਤੇ ਰੈਜੀਡੈਂਸੀ ਵਿਹਾਰ ਵਿਖੇ ਚੋਣ ਪ੍ਰਚਾਰ ਕੀਤਾ।