ਕਲਰ ਟੀ ਵੀ ਚੈਨਲ ’ਤੇ‘ਰਾਮ ਸੀਆ ਕੇ ਲਵ-ਕੁਸ਼’ ਦੇ ਪ੍ਰਸਾਰਣ ਤੇ ਰੋਕ

BURNING NEWS✍️Rajesh Sharma

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ’ਚ ਕਲਰ ਟੀ ਵੀ ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ. 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਟੀ ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ’ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਰੋਕ ਲਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਜਲੰਧਰ ਜ਼ਿਲ੍ਹੇ ’ਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।